ਹਾਇਕੂ ਦੇ ਦਿਲ ਦੀ ਧੜਕਣ – ਕੀਗੋ

Posted: February 23, 2014 in Dalvir Gill, Robert D. Wilson, Translations, Writer
Tags: , , , ,

ਕੀਗੋਹਾਇਕੂ ਦੇ ਦਿਲ ਦੀ ਧੜਕਣ

ਮੂਲ ਲੇਖਕ: ਰਾਬਰਟ ਡੀ. ਵਿਲਸਨ

ਪੰਜਾਬੀ ਅਨੁਵਾਦ: ਦਲਵੀਰ ਗਿੱਲ 

ਕੀਗੋ, ਹਾਇਕੂ ਦੇ ਦਿਲ ਦੀ ਧੜਕਣ ਹੈ, ਇਸਦਾ ਤੱਤਸਾਰ ਹੈ। ਜਾਪਾਨੀ ਸਭਿਆਚਾਰਕ ਸਮ੍ਰਿਤੀ ਜ਼ੇਨ ਬੋਧੀਮੱਤ, ਤਾਓਵਾਦ, ਸ਼ਿੰਟੋ ਧਰਮ, ਅਤੇ ਜਾਪਾਨੀ ਦੀਪਸਮੂਹਾਂ ਦੇ ਆਦਿਵਾਸੀ ਲੋਕਾਂ, ਆਏਨੂੰ, ਵਲੋਂ ਵਿਰਸੋਏ ਹੋਏ ਔਝਾਰੀਤੀਆਂ ਵਾਲੇ ਜੜ੍ਹਵਾਦੀ ਸਨਾਤਨੀਧਰਮ ਦੇ ਸੁਮਿਸ਼੍ਰਣ ਦੁਆਰਾ ਉਸਰੀ ਹੋਈ ਹੈ। ਉਹ ਲੋਕ ਵੀ ਹਨ ਜਿਨ੍ਹਾਂ ਦਾ ਇਹ ਦਾਵਾ ਹੈ ਕਿ ਜਾਪਾਨ ਜ਼ੇਨਬੋਧੀ ਧਰਮ ਵਾਲਾ ਦੇਸ਼ ਹੈ, ਪਰ ਤੱਥਾਂ ਤੇ ਆਧਾਰਿਤ ਕੀਤੀ ਬਾਰੀਕਬੀਨੀ ਇਸ ਬਲਿੱਥਮੁਖੀ ਵਿਚਾਰ ਨੂੰ ਝੁਠਲਾ ਦਿੰਦੀ ਹੈ।

ਸ਼ਿੰਟੋ ਅਤੇ ਕਰਮਕਾਂਡੀ ਰੀਤੀਆਂ ਵਾਲੇ ਆਦਿ-ਧਰਮ, ਦੋਵਾਂ ਲਈ ਹੀ ਜੜ੍ਹਵਾਦ ( ਕੁਦਰਤ ਦੀ ਹਰ ਵਸਤ ਦੀ ਇੱਕ ਰੂਹ ਹੈਅਨੁ. ) ਇੱਕ ਸੱਤ ਹੈ, ਜਦੋਂਕਿ ਪੱਛਮ ਲਈ ਇਹ ਅਨਪੜ੍ਹ ਅਤੇ ਅਸਭਯ ਬੇਧਰਮੀਆਂ ਦਾ ਅੰਧਵਿਸ਼ਵਾਸ ਹੈ। ਜਰਮਨਆਧਾਰ ਵਾਲੀ ਵਿਦਿਅਕਪ੍ਰਣਾਲੀ ਵਾਂਗ ਹੀ ਸਮੁੱਚੇ ਪੱਛਮੀ ਜਗਤ ਵਿੱਚ ਉਹ ਯਹੂਦੀਈਸਾਈ ( ਸਾਮੀ ) ਵਿਚਾਰ ਪ੍ਰਧਾਨ ਹੋ ਚੁੱਕਾ ਹੈ ਜੋ ਮਨੁੱਖ ਨੂੰ ਕੁਦਰਤ ਤੋਂ ਉੱਪਰ ਠਹਿਰਾਉਂਦਾ ਹੈ। ਇਸ ਵਿਚਾਰ ਅਨੁਸਾਰ ਕੁਦਰਤ ਆਪਣੇ ਆਪ ਵਿੱਚ ਇੱਕ ਸ਼ਕਤੀ ਨਾ ਹੋ ਕੇ ਉਸ ਕਰਤਾ ਦੀ ਇੱਕ ਉਪਜ ਹੈ ਜੋ ਇਸਦੇ ਹਰ ਪ੍ਰਗਟਾਵੇ, ਹਰ ਅਭਿਵਿਅਕਤੀ, ਦਾ ਚਾਲਕ ਹੈ ਅਤੇ ਜਿਸਨੇ ਕੁਦਰਤ ਨੂੰ ਮਨੁੱਖ ਦੀ ਖ਼ਾਤਿਰ ਅਤੇ ਖ਼ਾਤਿਰ ਵਿੱਚ ਮਨੁੱਖ ਤੋਂ ਨਿਗੂਣਾ ਰਚਿਆ।

ਜਾਪਾਨੀ ਚਿੱਤ ਜ਼ਿੰਦਗੀ ਦੇ ਹਰ ਪਹਿਲੂ/ਵਸਤ ਨੂੰ ਆਪਣੇ ਹਾਣ ਦਾ ਗਿਣਦਾ ਹੈ। ਕੁਦਰਤ ਪ੍ਰਤੀਪਲ ਬਦਲਾਉ ਵਿੱਚ ਹੈ, ਇਸ ਵਿੱਚ ਕੁਝ ਵੀ ਖੜੋਤ ਵਿੱਚ ਨਹੀਂ ਹੈ। ਇਹ ਮਨੁੱਖ ਦੇ ਵਸ ਤੋਂ ਬਾਹਰ ਹੈ, ਅਤੇ ਇਸ ਬਾਰੇ ਕੋਈ ਪੂਰਵਅਨੁਮਾਨ, ਕੋਈ ਕਿਆਸਆਰਾਈ ਨਹੀਂ ਕੀਤੀ ਜਾ ਸਕਦੀ।  ਚਾਰੇ ਰੁੱਤਾਂ ਅਤੇ ਇਹਨਾਂ ਦੇ ਕਾਰਣ ਵਾਪਰਦੀਆਂ ਤਬਦੀਲੀਆਂ ਹਨ ਜੀਵਨ ਦੇ ਪਨਪਣ ਦਾ ਆਧਾਰ, ਜੋ ਸਾਡੇ ਅੰਦਰ ਗਹਿਰੇ ਭਾਵ ਪੈਦਾ ਕਰਦੀਆਂ ਹਨ ਅਤੇ ਕਲਾਤਮਿਕ ਵਿਰੇਚਨ ਵੀ। ਜਾਪਾਨੀ ਕਲਾਵਾਂ ਦੀਆਂ ਸਾਰੀਆਂ ਵਿਧਾਵਾਂ ਦੇ ਜ਼ਰੀਏ ਹੀ ਇੱਕ ਸਾਊ ਜੀਵ ਨੂੰ ਇਹੋ ਸਿਖਾਇਆ ਜਾਂਦਾ ਹੈਉਸ ਅਲੌਕਿਕ ਵੱਲ ਨੂੰ ਮੁੱਖ ਫੇਰ ਕੇ ਇਸਦੀ ਮਧੁਰਤਾ ਅਤੇ ਸੁਹਜ ਨਾਲ ਪਹਿਚਾਣ ਸਥਾਪਤ ਕਰ, ਇਸਦੀ ਲੈਅ ਨੂੰ ਅਪਨਾਉਣਾ।

ਸ਼ਿਨਕੇਈ (1406-1464) ਨੇ ਇਵਾਹਾਸੀ ਬਾਤਸੁਬੁਨ  ਦੀ ਪ੍ਰਸਤਾਵਨਾ ਵਿੱਚ ਲਿਖਿਆ:

ਜੋ ਪ੍ਰਾਣੀ ( ਕਵਿਤਾ ਦੇ ) ਮਾਰਗ ਤੋਂ ਅਣਜਾਣ ਹੈ ਉਹ ਚਾਰਾਂ ਰੁੱਤਾਂ ਦੇ ਪ੍ਰੀਵਰਤਨਚੱਕ੍ਰ ਪ੍ਰਤੀ ਅੰਨ੍ਹਾ ਹੈ, ਦਸ ਹਜ਼ਾਰ ਮੰਡਲਾਂ ਦੇ ਰੰਗਾਂ ਅਤੇ ਰੂਪਾਂ ਵਿੱਚ ਵਰਤ ਰਹੇ ਧੰਨਤਾਜੋਗ ਉਸ ਧਰਮ ਦੀ ਉਸਨੂੰ ਕੋਈ ਖ਼ਬਰ ਨਹੀਂ। ਉਹ ਬੁੱਚੀ ਦੀਵਾਰ ਦੇ ਸਾਹਮਣੇ ਸਿਰ ਉੱਪਰ ਦੀਂ ਬਾਲਟੀ ਲੈਕੇ ਬੈਠਾ ਹੀ ਆਪਣੀ ਆਰਜਾ ਖ਼ਰਚ ਦਿੰਦਾ ਹੈ।” ( ਪੰਨਾ 347 )

ਕੁਝ ਵੀ ਸਿਰਫ਼ ਉਤਨਾ ਹੀ ਨਹੀਂ ਹੈ ਜੋ ਪ੍ਰਤੱਖ ਵਿੱਚ ਨਜ਼ਰ ਆਉਂਦਾ ਹੈ। ਕੁਦਰਤ ਪੂਰਵਅਨੁਮਾਨੀਯ ਨਹੀਂ, ਰਹੱਸਮਈ ਹੈ। ਇਹ ਨਾ ਤਾਂ ਸਥਿਲ/ਨਿੱਸਲ ਹੈ ਨਾ ਹੀ ਵਿਅਕਤੀਪ੍ਰਕ ਜਾਂ ਅੰਤਰਮੁਖਤਾਮਈ। ਇਹ ਤਾਂ ਜ਼ੌਕਾ ਹੈ, ਜਿਹਨੂੰ ਡੇਵਿਡ ਬਾਰਨਿੱਲ ਇਉਂ ਬਿਆਨਦਾ ਹੈ, ਕੁਦਰਤ ਦੀ ਸਹਿਜਭਾਵ ਹੀ ਖ਼ੂਬਸੂਰਤ ਰੂਪਾਂਤਰਣ ਜ਼ਾਹਿਰ ਕਰਨ ਦੀ ਸਿਰਜਨਾਤਮਿਕ ਸ਼ਕਤੀ। ਇਸ ਰੂਪਾਂਤਰਣ ਦੇ ਅਲੱਗਅਲੱਗ ਪੱਧਰਾਂ ਉੱਤੇ ਵਾਪਰਦਾ ਹੈ, ਚਾਰ ਰੁੱਤਾਂ ਵਿੱਚ ਤਬਦੀਲੀ ਜੇ ਇੱਕ ਪੱਧਰ ਹੈ ਤਾਂ ਕਿਸੇ ਦ੍ਰਿਸ਼ ਵਿੱਚ ਪਲਪਲ ਰਹੀ ਤਬਦੀਲੀ ਇਸੇ ਦਾ ਇੱਕ ਹੋਰ ਤਲ। ਕੁਦਰਤ ਅਤੇ ਸਮੇਂ ਦੀ ਆਪਣੇ ਰੂਪਾਂਤਰਣ ਦੀ ਸ਼ਕਤੀ ਦਾ ਨਾਮ ਜ਼ੌਕਾ ਹੈਇੱਕ ਅਜਿਹਾ ਕਲਾਕਾਰ ਜਿਸਦਾ ਬੁਰਸ਼ ਅਰੁੱਕ ਚਲਦਾ ਰਹਿੰਦਾ ਹੈ।

 

ਕੁਦਰਤ ਪ੍ਰਤੀਪਲ ਆਪਣੀ ਕਾਇਆ ਪਲਟਣ ਦੇ ਆਹਰੇ ਲੱਗੀ ਹੋਈ ਹੈ। ਇਹ ਕਵੀ ਦੇ ਆਪਣੇ ਵੱਸ ਵਿੱਚ ਹੈ ਕਿ ਉਹ ਕੁਦਰਤ ਦੀ ਤਰਜ਼ ‘ਤੇ ਹੀ ਕ੍ਰਿਆਸ਼ੀਲ ਹੋਵੇ। ਸ੍ਰਿਜਨਾਤਮਿਕਤਾ ਦੇ ਤੱਤ ਤੋਂ ਵਾਕਿਫ਼ ਹੋਣ ਲਈ ਇਹ ਜ਼ਰੂਰੀ ਹੈ ਕਿ ਕੁਦਰਤ ਅਤੇ ਕੁਦਰਤ ਦੀ ਸ੍ਰਿਜਨਾਤਮਿਕ ਤਾਕ਼ਤ ( ਜ਼ੌਕਾ ) ਵਿਚਲੇ ਭੇਦ ਤੋਂ ਜਾਣੂੰ ਹੋਇਆ ਜਾਵੇ। ਇਸਨੂੰ ਕਿਸੇ ( ਬ੍ਰਹਮਾਦਿ ) ਅਧਿਆਤਮਿਕ ਦੇਵਤੇ ਨਾਲ ਮਿਲਾ ਕੇ ਨਾ ਦੇਖੋ। ਹਾਇਕੂ ਨੂੰ ਸਮਝਣ ਲਈ ਤੁਹਾਨੂੰ ਤਾਓਵਾਦ, ਜ਼ੇਨ-ਬੋਧੀਮੱਤ, ਸ਼ਿੰਟੋ, ਕਰਮਕਾਂਡੀ ਜੜ੍ਹਵਾਦ ਆਦਿ ਦੀ ਇੱਕ ਵਿਚਾਰਧਾਰਿਕ ਲੜ੍ਹੀਬੱਧਤਾ ਦੀ ਸੰਕਲਪਨਾਤਮਿਕ ਸਚਾਈ, ਜ਼ੌਕਾ ਸਮਝਣਾ ਲਾਜ਼ਮੀ ਹੈ।  ਇਹ ਇਨਸਾਨ ਦੇ ਵੱਸ ਦਾ ਨਹੀਂ ਹੈ ਕਿ ਉਹ ਜ਼ੌਕਾ ਦੀ ਵਿਆਖਿਆ ਕਰ ਸਕੇ, ਇਸਨੂੰ ਕਿਸੇ ਖ਼ਾਨੇ ਵਿੱਚ ਰੱਖ ਸਕੇ ਜਾਂ ਕਿ ਇਸ ਬਾਰੇ ਕੋਈ ਪੂਰਵ-ਅਨੁਮਾਨ ਲਗਾ ਸਕੇ।

 

ਕੀਗੋ ਦੀ ਹਾਇਕੂ ਵਿੱਚ ਕੀ ਮਹੱਤਤਾ ਹੈ, ਇਹ ਜਾਣਨ ਲਈ ਸਾਡਾ ਨਾ ਤਾਂ ਜਾਪਾਨੀ ਹੋਣਾ ਹੀ ਜ਼ਰੂਰੀ ਹੈ ਅਤੇ ਨਾ ਹੀ ਕਿਸੇ ਧਰਮ-ਵਿਸ਼ੇਸ਼ ਦੇ ਧਾਰਣੀ ਹੋਣਾ। ਇਹ ਹਾਇਕੂ ਦਾ ਸਾਰ-ਤੱਤ ਹੈ, ਅਣਕਹੇ ਨੂੰ ਕਹਿਣ ਦਾ ਸਭਤੋਂ ਕਾਰਗਰ ਸਾਧਨ। ਕੁਦਰਤ ਦੀ ਸਿਰਜਨਾਤਮਿਕ ਸ਼ਕਤੀ ( ਜ਼ੌਕਾ ) ਹਾਇਕੂ ਵਿੱਚ ਕੀਗੋ ਰਾਹੀਂ ਰੂਪਮਾਨ ਹੁੰਦੀ ਹੈ। ਕੁਦਰਤ ਵਾਂਗ ਹੀ, ਕਲਾਕਾਰ ਦਾ ਚਿੱਤ ਵੀ, ਅਕੱਥ ਦਾ ਕਥਨ ਕਰਦਾ ਹੈ, ਬਾਹਰਮੁਖੀ ਨਿਰੰਤਰਤਾ ਦੀ ਚਿਤ੍ਰਕਾਰੀ ਕਰਦਾ ਹੈ ਜੋ ਕ੍ਰਿਆ/ਘਟਨਾ-ਮੁਖੀ ਹੈ ਨਾਂਕਿ ਨਾਂਵ/ਵਸਤੂ-ਮੁਖੀ। ਇੱਕ ਖ਼ਾਲਸ ਹਾਇਕੂ ਦਾ ਕੇਂਦ੍ਰ ਕੋਈ ਵਸਤ ਨਹੀਂ ਹੁੰਦਾ। ਵਸਤਾਂ ਚਲਾਏਮਾਨ ਅਤੇ ਬਹਿਰੂਨੀ ਹਨ। ਵਰਤਾਰਾ, ਵਸਤ ਨਾਲੋਂ ਵੱਧ ਮਹੱਤਵ ਵਾਲਾ ਹੈ: ਅੰਦਰੂਨੀ ਅਦ੍ਰਿਸ਼ਟ ਅਤੇ ਅਣਸੁਣੇ ਦਾ ਜਦੋਂ ਬਹਿਰੂਨੀ ਨਾਲ ਯੋਗ ਹੁੰਦਾ ਹੈ ਤਾਂ ਉਹ ਕਵੀ ਨੂੰ ਉਸ ਤਰਲ ਸੰਸਾਰ ਵਿੱਚ ਲੈ ਜਾਂਦਾ ਹੈ ਜਿੱਥੇ ਉਸਤਾਦ ਹਨ ਸਹਿਜ-ਬੋਧ ਅਤੇ ਅੰਤਰਗਿਆਨ। 

ਚੀਨੀ ਚਿਤ੍ਰਕਾਰ ਜ਼ਹੁ ਯਨਮਿੰਗ ਨੇ ਲਿਖਿਆ (1460-1526):

 

“ਇੱਕ ਤਾਂ ਇਸ ਬ੍ਰਹਿਮੰਡ ਦੇ ਹਰ ਵਸਤ ਦਾ ਇੱਕ ਅੰਤਰ ਆਤਮਾ ਹੈ ਅਤੇ ਦੂਜੇ ਉੱਤਪਤੀ ਦੇ ਰਹੱਸ ਨੂੰ, ਜੋ ਕਿਉਂਕਿ ਪ੍ਰਤੀਪਲ ਬਦਲਾਉ ਵਿੱਚ ਹੈ ਅਤੇ ਅਸਥਿਰ ਹੈ, ਰੂਪਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ।”

 

ਹਾਇਕੂ ਕਵੀਆਂ ਵਜੋਂ ਸਾਨੂੰ, ਹਾਇਕੂ ਦੇ ਮੂਲ ਅਸੂਲਾਂ ਦੇ ਮੱਦ-ਏ-ਨਜ਼ਰ, ਛੋਟੀ/ਲੰਬੀ/ਛੋਟੀ ਸਤਰ ਦੇ ਮੀਟਰ ਅਤੇ ਕੀਗੋ ਦਾ ਇਸਤੇਮਾਲ ਕਰਦਿਆਂ ਹਾਇਕੂ ਲਿਖਣ ਵਿੱਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਅਸੀਂ ਕਿਉਂਕਿ ਇੱਕ ਅਜਿਹੀ ਵਿਧਾ ਵਿੱਚ ਲਿਖ ਰਹੇ ਹਾਂ ਜੋ ਸੰਖੇਪ ਹੋਣ ਕਾਰਣ ਲਿਖਣ ਵਿੱਚ ਜਿੰਨੀ ਆਸਾਨ ਹੈ ਚੰਗੀ ਲਿਖਣੀ ਉੰਨੀ ਹੀ ਮੁਸ਼ਕਲ ਤਾਂ ਕਵੀਆਂ ਵਜੋਂ ਸ਼ਬਦਾਂ ਦਾ ਸਰਫਾ ਕਰਦਿਆਂ, ਅਣਕਹੇ ਵਲ ਮਹਿਜ਼ ਇਸ਼ਾਰਾ ਕਰਦਿਆਂ ਇਸਨੂੰ ਜੀਵੰਤ ਕਰਨ ਲਈ ਸਾਨੂੰ, ਇੱਕ ਲੋੜ ਵਜੋਂ, ਜਾਪਾਨੀ ਸੁਹਜ-ਸ਼ਾਸਤਰ ਦੇ ਔਜ਼ਾਰਾਂ-ਅਦਾਵਾਂ ਨੂੰ ਅਤੇ ਉਹਨਾਂ ਦੇ ਇਸਤੇਮਾਲ ਦੀ ਕ਼ੀਮਤ-ਕ਼ਦ੍ਰ ਵੀ ਸਮਝਣੀ ਚਾਹੀਦੀ ਹੈ। ਕੀਗੋ ਅਨੁਸਾਰ ਕੁਦਰਤ ਇਉਂ ਹੈ ਜਿਵੇਂ ਲਗਾਮਾਂ ਤੋਂ ਬਿਨਾਂ ਘੋੜਾ – ਆਜ਼ਾਦ। ਅਸੀਂ ਉਸੇ ਤਰੀਕੇ ਨਾਲ ਹੀ ਕੁਦਰਤ ਤੋਂ ਸਿੱਖ ਸਕਦੇ ਹਾਂ ਜਿਵੇਂ ਆਪਣੇ ਹਾਇਕੂ ਲਿਖਣ ਲਈ ਬੂਸੋਂ ਨੇ ਸਿੱਖਿਆ: ਜ਼ੌਕਾ, ਕੁਦਰਤ ਦੀ ਕਥਨ ਵਿੱਚ ਨਾ ਲਿਆਂਦੀ ਜਾ ਸਕਣ ਵਾਲੀ ਉਹ ਤਾਕ਼ਤ ਜੋ ਹਰ ਚੀਜ਼ ਦਾ ਨਿਰਮਾਣ ਅਤੇ ਵਿਨਾਸ਼ ਕਰਦੀ ਹੈ, ਦਾ ਦੇਖਣਾ ਅਤੇ ਪੇਖਣਾ। ਜਦ ਇੱਕ ਬਾਰ ਇਹ ਗਲ ਸਮਝ ਵਿੱਚ ਬੈਠ ਜਾਵੇਗੀ ਤਾਂ ਕਿਸੇ ਵੀ ਕਵੀ ਦੇ ਹਾਇਕੂ ਵਿੱਚ ਨਵੀਂ ਗਹਿਰਾਈ ਆ ਜਾਂਦੀ ਹੈ।

 

ਹਾਇਜਿੰਕਸ IV:1 ( ਮਾਰਚ 2011 ) ਵਿੱਚ ਲੇਖਕ ਦੀ ਇਜਾਜ਼ਤ ਨਾਲ ਛਪੇ ਤੋਂ ਅਨੁਵਾਦ ਕੀਤਾ ਗਿਆ ਹੈ।

Advertisements

Leave a Reply

Please log in using one of these methods to post your comment:

WordPress.com Logo

You are commenting using your WordPress.com account. Log Out / Change )

Twitter picture

You are commenting using your Twitter account. Log Out / Change )

Facebook photo

You are commenting using your Facebook account. Log Out / Change )

Google+ photo

You are commenting using your Google+ account. Log Out / Change )

Connecting to %s